ਪਟਿਆਲਾ, 28 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੁਲਿਸ ਨੇ ਪੰਜਾਬ ਪੁਲਿਸ ਦਾ ਫਰਜ਼ੀ ਕਾਂਸਟੇਬਲ ਬਣ ਕੇ ਲੋਕਾਂ ਨੂੰ ਧਮਕੀਆਂ ਦੇਣ ਵਾਲੇ ਇੱਕ ਨੌਜਵਾਨ ਨੂੰ ਸ਼ੇਰਾਂ ਵਾਲਾ ਗੇਟ ਇਲਾਕੇ ਵਿੱਚੋਂ ਕਾਬੂ ਕੀਤਾ ਹੈ। ਨੌਜਵਾਨ ਦੀ ਪਛਾਣ 24 ਸਾਲਾ ਜੁਗਰਾਜ ਸਿੰਘ ਵਾਸੀ ਪਿੰਡ ਬਿਸ਼ਨਪੁਰਾ ਸੁਨਾਮ ਵਜੋਂ ਹੋਈ ਹੈ। ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਮੁਲਜ਼ਮ ਨੂੰ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਥਾਣਾ ਕੋਤਵਾਲੀ ਦਾ ਮੁਲਾਜ਼ਮ ਹੋਣ ਦਾ ਬਹਾਨਾ ਲਾ ਕੇ ਲੋਕਾਂ ਤੋਂ ਮੁਫ਼ਤ ਸਾਮਾਨ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੁਲਜ਼ਮ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ 28 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ।
ਪਟਿਆਲਾ ‘ਚ ਪੁਲਿਸ ਨੇ ਕਾਬੂ ਕੀਤਾ ਫਰਜ਼ੀ ਕਾਂਸਟੇਬਲ
