ਪਾਰਟੀ ਪ੍ਰਧਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਵਿੱਖੇ 28 ਤਰੀਕ ਨੂੰ ਕਾਂਗਰਸ ਪਾਰਟੀ ਵੱਲੋਂ ਦਿੱਤਾ ਜਾਵੇਗਾ ਧਰਨਾ

ਮਮਦੋਟ 25 ਅਗਸਤ (ਲਛਮਣ ਸਿੰਘ ਸੰਧੂ) – ਪੰਜਾਬ ਵਿੱਚ ਆਏ ਹੜ੍ਹਾ ਕਾਰਨ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ ਪਰ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕ ਖੋਟਾ ਪੈਸਾ ਵੀ ਨਹੀਂ ਦਿੱਤਾ ਬਸ ਲਾਰਿਆਂ ਲੱਪਿਆ ਵਿੱਚ ਹੀ ਆਪਣਾ ਟਾਈਮ ਟਪਾਈ ਜਾ ਰਹੀ ਹੈ ਅਤੇ ਲੋਕ ਇਸ ਸਮੇਂ ਵੱਡੀ ਮੁਸੀਬਤ ਵਿੱਚੋ ਗੁਜ਼ਰ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਫ਼ਸਲ ਅਤੇ ਜਾਨ ਮਾਲ ਦਾ ਵੱਡਾ ਨੁਕਸਾਨ ਹੋਇਆ ਹੈ ਇਸ ਨੁਕਸਾਨ ਕਰਕੇ ਲੋਕ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਬਹੁਤ ਔਖੀ ਕੱਟ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ 28 ਅਗਸਤ ਨੂੰ 10 ਵੱਜੇ ਧਰਨਾ ਦਿੱਤਾ ਜਾ ਰਿਹਾ ਹੈ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਦੇ ਹਲਕਾ ਇੰਚਾਰਜ ਆਸ਼ੂ ਬੰਗੜ, ਅਤੇ ਮੈਡਮ ਬਲਜੀਤ ਕੌਰ ਬੰਗੜ ਨੇ ਦੱਸਿਆ ਅਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਇਸ ਧਰਨੇ ਵਿੱਚ ਪੰਜਾਬ ਦੇ ਸਮੂਹ ਵੱਡੇ ਲੀਡਰ ਵੀ ਪਹੁੰਚ ਰਹੇ ਹਨ।ਇਸ ਸਬੰਧੀ ਬੰਗੜ ਸਾਹਿਬ ਨੇ ਸਮੂਹ ਪਾਰਟੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਜੁਝਾਰੂ ਵਰਕਰ ਸਹਿਬਾਨ,ਪੰਚ ਸਰਪੰਚ ਹਾਜ਼ਰ ਹੋਣ ਤਾਂਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਧਰਨੇ ਨੂੰ ਕਾਮਯਾਬ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜੋ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆ ਉਸ ਸਬੰਧੀ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਪਾਜ ਖੋਲੇ ਜਾਣ ਅਤੇ ਇਸ ਧਰਨੇ ਨੂੰ ਕਾਮਯਾਬ ਕਰਕੇ ਲੋਕਾਂ ਨੂੰ ਸਰਕਾਰ ਪਾਸੋਂ ਬਣਦਾ ਯੋਗ ਮੁਆਵਜ਼ਾ ਦਿਵਾਇਆ ਜਾਵੇ।

You May Also Like