ਅੰਮ੍ਰਿਤਸਰ, 7 ਸਤੰਬਰ (ਵਿਨੋਦ ਕੁਮਾਰ) – ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਵੱਲੋ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਪਿੰਡ ਚਾਚੋਵਾਲੀ ਵਿਖੇ ਸੀਤਲ ਸਿੰਘ ਚਾਚੋਵਾਲੀ ਇੰਚਾਰਜ ਬਸਪਾ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬੜੀ ਸਰਧਾ ਪੂਰਵਕ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਬਸਪਾ ਦੇ ਸੂਬਾ ਸਕੱਤਰ ਅਤੇ ਮੈਂਬਰ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮ੍ਰਿਤਸਰ ਤਾਰਾ ਚੰਦ ਭਗਤ, ਸੂਬਾ ਸਕੱਤਰ ਜਗਦੀਸ਼ ਦੁੱਗਲ ਅਤੇ ਰਤਨ ਸਿੰਘ ਚੰਵਿੰਡਾ,ਜਿਲ੍ਹਾ ਅੰਮ੍ਰਿਤਸਰ ਸਹਿਰੀ ਦੇ ਪ੍ਰਧਾਨ ਮੰਗਲ ਸਿੰਘ ਸਹੋਤਾ ਅਤੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਨੇ ਸ਼੍ਰੋਮਣੀ ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਤੇ ਚਾਨਣਾ ਪਾਉਦਿਆਂ ਕਿਹਾ ਕਿ ਚਾਂਦਨੀ ਚੌਂਕ ਵਿੱਚ ਮੁਗਲਾ ਦੇ ਸਖ਼ਤ ਪਹਿਰੇ ਹੇਠੋ ਬਾਬਾ ਜੀ ਨੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆ ਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਹੋਣ ਦਾ ਮਾਣ ਪ੍ਰਾਪਤ ਕੀਤਾ।ਜਿਸ ਨਾਲ ਦਲਿਤ ਕੌਮ ਦਾ ਪੂਰੀ ਦੁਨੀਆਂ ਵਿੱਚ ਨਾਮ ਉੱਚਾ ਹੋਇਆ ਹੈ।ਜੋ ਕਿ ਸਾਡੇ ਸਾਰਿਆਂ ਲਈ ਬੜੇ ਫਖਰ ਅਤੇ ਮਾਣ ਵਾਲੀ ਗੱਲ ਹੈ। ਉਕਤ ਆਗੂਆਂ ਨੇ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾ ਨੂੰ ਬਾਬਾ ਜੀਵਨ ਸਿੰਘ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਹਲਕਾ ਪ੍ਰਧਾਨ ਹਰਦੇਵ ਸਿੰਘ ਕੋਟਲੀ, ਹਜੂਰ ਸਿੰਘ ਚਾਚੋਵਾਲੀ,ਬਲਵਿੰਦਰ ਸਿੰਘ,ਸਤਨਾਮ ਸਿੰਘ ਸੱਤਾ ਗਰੀਬ ਸਿੰਘ ਆਦਿ ਹਾਜਰ ਸਨ।
ਪਿੰਡ ਚਾਚੋਵਾਲੀ ‘ਚ ਸਰਧਾਪੂਰਵਕ ਨਾਲ ਮਨਾਇਆ ਗਿਆ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ
