ਮਮਦੋਟ 20 ਅਗਸਤ(ਲਛਮਣ ਸਿੰਘ ਸੰਧੂ) ਕਿਸਾਨੀ ਮੰਗਾਂ ਨੂੰ ਲੈ ਕਿ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਖੇ ਧਰਨਾ ਲਾਇਆ ਜਾ ਰਿਹਾ ਹੈ ਜਿਸ ਸਬੰਧੀ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਨੂੰ ਕਾਮਯਾਬ ਕਰਨ ਲਈ ਯੂਨੀਅਨ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕਿ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਦੀਆਂ ਮੁੱਖ ਮੰਗਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਤਹਿਤ ਹੀ ਅੱਜ ਮਮਦੋਟ ਦੇ ਨਜ਼ਦੀਕ ਪੈਂਦੇ ਪਿੰਡ ਚੱਕ ਜਮੀਤ ਸਿੰਘ ਵਾਲਾ ਮਿਸ਼ਰੀ ਵਾਲਾ ਵਿੱਖੇ ਪਿੰਡ ਵਾਸੀਆਂ ਦੇ ਗੁਰਦੁਆਰਾ ਸਾਹਿਬ ਜੀ ਵਿੱਖੇ ਹੋਏ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਨ ਲਈ ਜੋਨ ਝੋਕ ਟਹਿਲ ਸਿੰਘ ਵਾਲਾ ਦੇ ਪ੍ਰਧਾਨ ਬੂਟਾ ਸਿੰਘ ਕਰੀਆਂ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਨੂੰ ਕਾਮਯਾਬ ਕਰਨ ਲਈ ਕਿਹਾ ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਰਾਣਾ ਅਤੇ ਜੋਨ ਦੇ ਮੀਤ ਪ੍ਰਧਾਨ ਗੁਰਭੇਜ ਸਿੰਘ ਕਿਲੀ, ਸਕੱਤਰ ਗੁਰਨਾਮ ਸਿੰਘ ਆਲੀਕੇ, ਸਲਾਹਕਾਰ ਦਵਿੰਦਰ ਸਿੰਘ ਫੁਲਰਵੰਨ ਅਤੇ ਸੋਨਾ ਸਿੰਘ ਮਿਸ਼ਰੀ ਵਾਲਾ, ਡਾਕਟਰ ਬਲਜਿੰਦਰ ਸਿੰਘ ਮਿਸ਼ਰੀ ਵਾਲਾ ਅਤੇ ਹੋਰ ਮੋਹਤਬਾਰ ਵਿਅਕਤੀ ਹਾਜ਼ਰ ਸਨ।
ਪਿੰਡ ਚੱਕ ਜਮੀਤ ਸਿੰਘ ਵਾਲਾ ਮਿਸ਼ਰੀ ਵਾਲਾ ਵਿੱਖੇ ਹੋਈ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੀ ਮੀਟਿੰਗ
