ਮਹਿਤਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਨਿਵਾਸੀ ਬਾਬਿਆਂ ਦੇ ਪਰਿਵਾਰ ’ਚੋਂ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਰੋਜ਼ੀ ਰੋਟੀ ਲਈ ਪੁਰਤਗਾਲ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਪੁਰਤਗਾਲ ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
