ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਦਿੱਲੀ ਵਿਖੇ ਮਹਾਂ ਰੈਲੀ ਵਿੱਚ ਲੁਧਿਆਣਾ ਤੋਂ ਬਹੁਤ ਹੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਮੁਲਾਜ਼ਮ – ਭੰਬੂਕ, ਰਾਕੇਸ਼, ਰਾਜੋਆਣਾ, ਬੱਦੋਵਾਲ

ਲੁਧਿਆਣਾ 1 ਅਕਤੂਬਰ (ਹਰਮਿੰਦਰ ਮੱਕੜ) – ਐਨ.ਐਮ.ਓ.ਪੀ.ਐਸ ਭਾਰਤ/ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 1 ਅਕਤੂਬਰ 2023 ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮਹਾਰੈਲੀ ਕੀਤੀ ਜਾ ਰਹੀ ਹੈ ਜਿਸ ਦੇ ਸੰਬੰਧ ਵਿੱਚ ਜ਼ਿਲ੍ਹਾ ਲੁਧਿਆਣਾ ਵੱਲੋਂ ਵੱਖ ਵੱਖ ਵਿਭਾਗਾਂ ਤੋਂ ਬਹੁਤ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਸ਼ਾਮਿਲ ਹੋਣਗੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਭੁਬੰਕ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਪੰਜਾਬ ਵੱਲੋਂ ਸੀ ਪੀ ਐਫ ਕਰਮਚਾਰੀ ਯੂਨੀਅਨ ਦੀ ਪਟਿਆਲਾ ਰੈਲੀ ਵਿੱਚ ਸ਼ਾਮਿਲ ਹੋ ਕੇ ਇਹ ਕਿਹਾ ਸੀ ਕਿ ਪੰਜਾਬ ਵਿੱਚ ਸਰਕਾਰ ਬਣਦੇ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਪੰਜਾਬ ਵਿਚ ਸਰਕਾਰ ਬਣੇ 2 ਸਾਲ ਦੇ ਕਰੀਬ ਸਮਾਂ ਹੋ ਗਿਆ ਪਰ ਹਾਲੇ ਤੱਕ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀ ਕੀਤੀ ਗਈ।

ਇਸ ਮੌਕੇ ਤੇ ਜਗਤਾਰ ਸਿੰਘ ਰਾਜੋਆਣਾ ਚੇਅਰਮੈਨ ਸੀਨੀਅਰ ਮੀਤ ਪ੍ਰਧਾਨ ਕੁਲਜਿੰਦਰ ਸਿੰਘ ਬੱਦੋਵਾਲ ਅਤੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੂਜੇ ਰਾਜਾਂ ਵਿੱਚ ਇਸ਼ਤਿਹਾਰ ਰਾਹੀ ਸੂਬੇ ਦੇ ਕਰੋੜਾਂ ਰੁਪਏ ਖਰਚ ਕਰਕੇ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਹੋ ਗਈ ਇਸ ਤੋਂ ਇਹਨਾਂ ਦੀ ਕਹਿਣੀ ਤੇ ਕਰਨੀ ਫਰਕ ਪਤਾ ਲੱਗਦਾ ਹੈ ਇਸ ਰੈਲੀ ਵਿੱਚ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਰਮਚਾਰੀ ਸਮੂਲੀਅਤ ਕਰਕੇ ਦੇਸ਼ ਦੇ ਲੋਕਾਂ ਸਾਹਮਣੇ ਆਪ ਸਰਕਾਰ ਦੇ ਝੂਠੇ ਲਾਰਿਆਂ ਦੀ ਅਸਲੀਅਤ ਦੱਸਣਗੇ। ਆਗੂਆਂ ਨੇ ਪੰਜਾਬ ਦੇ 2 ਲੱਖ ਦੇ ਕਰੀਬ ਸਰਕਾਰੀ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੋਰ ਵੱਧ ਗਿਣਤੀ ਵਿੱਚ ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣ।

You May Also Like