ਚੰਡੀਗੜ੍ਹ, 31 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) -ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਉੱਤੇ ਹਾਈਕੋਰਟ ਤੋਂ ਕਿਰਕਰੀ ਹੋਣ ਦੇ ਬਾਅਦ ਦੋ ਅਫ਼ਸਰਾਂ ਉੱਤੇ ਇਸ ਦੀ ਗਾਜ ਡਿੱਗੀ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ।