ਪੰਚਾਇਤ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 23 ਸਤੰਬਰ (ਐੱਸ.ਪੀ.ਐਨ ਬਿਊਰੋ) –  ਆ ਰਹੀਆਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਅਤੇ ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਖਬਰ ਪੜੋ : — ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ

ਉਨਾਂ ਨੇ ਹਦਾਇਤ ਕੀਤੀ ਕਿ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ ਸੋ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ, ਜਿਸ ਵਿੱਚ ਕਾਗਜ਼ ਭਰਨ ਤੋਂ ਲੈ ਕੇ ਨਤੀਜੇ ਐਲਾਣਨ ਤੱਕ ਦੀ ਪ੍ਰਕਿਰਿਆ ਸ਼ਾਮਲ ਹੈ ਲਈ ਮੁੱਢਲੀ ਤਿਆਰੀ ਕਰ ਲਈ ਜਾਵੇ। ਉਨਾਂ ਨੇ ਇਹ ਵੀ ਕਿਹਾ ਕਿ ਇਹ ਪੰਚਾਇਤ ਚੋਣਾਂ ਦੇ ਐਲਾਨ ਹੋਣ ਤੋਂ ਮਗਰੋਂ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

May be an image of 5 people, people studying and text

ਉਨਾਂ ਨੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਚਲ ਰਹੇ ਕੰਮ ਸਮੇਂ ਸਿਰ ਪੂਰੇ ਕਰਵਾਉਣ ਦੀ ਕੋਸ਼ਿਸ਼ ਕਰਨ ਤਾਂ ਜੋ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪਿੰਡ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਇਕਾਈ ਹਨ ਅਤੇ ਇਨਾਂ ਦੀਆਂ ਚੋਣਾਂ ਵਿੱਚ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਹੋਰ ਪੱਕਾ ਹੋ ਸਕੇ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਸਮੇਤ ਪੰਚਾਇਤ ਵਿਭਾਗ ਦਾ ਸਮੂਹ ਅਮਲਾ ਹਾਜ਼ਰ ਸੀ।

You May Also Like