ਮਮਦੋਟ 26 ਅਗਸਤ (ਲਛਮਣ ਸਿੰਘ ਸੰਧੂ) – ਹੜ੍ਹ ਪੀੜ੍ਹਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ, ਲਾਅ ਐਂਡ ਆਰਡਰ ਦੀ ਸਥਿਤੀ ਦੇ ਵਿਗੜ ਰਹੇ ਹਾਲਾਤਾਂ ਲਈ ਅਤੇ ਸੂਬੇ ਵਿੱਚ ਵੱਧ ਰਹੇ ਨਸ਼ੇ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਐਸ.ਐਸ.ਪੀ ਫਿਰੋਜ਼ਪੁਰ ਦੇ ਦਫਤਰ ਅੱਗੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਜੀ, ਸਾਬਕਾ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜੀ, ਸਾਬਕਾ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੀ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਜੀ, ਮੈਂਬਰ ਪਾਰਲੀਮੈਂਟ ਸ. ਜਸਬੀਰ ਸਿੰਘ ਗਿੱਲ ਡਿੰਪਾ ਜੀ, ਮੈਂਬਰ ਪਾਰਲੀਮੈਂਟ ਮਹੁਮੰਦ ਸਦੀਕ ਜੀ, ਸਾਬਕਾ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਜੀ, ਸਾਬਕਾ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ ਜੀ, ਸਾਬਕਾ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਜੀ, ਸਾਬਕਾ ਮੰਤਰੀ ਸ. ਪ੍ਰਗਟ ਸਿੰਘ ਜੀ,ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਜੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਵਿਸ਼ੇਸ਼ ਤੌਰ ਤੇ ਪਹੁੰਚ ਰਹੇ। ਇਹ ਸਾਰੀ ਪੱਤਰਕਾਰਾਂ ਨੂੰ ਜਾਣਕਾਰੀ ਸਰਦਾਰ ਗੁਰਭੇਜ ਸਿੰਘ ਟਿੱਬੀ ਸਾਬਕਾ ਸਕੱਤਰ ਆਈ ਵਾਈ ਸੀ ਅਤੇ ਮੈਂਬਰ ਪੀ ਪੀ ਸੀ ਸੀ ਨੇ ਦਿੱਤੀ ਸਰਦਾਰ ਟਿੱਬੀ ਨੇ ਕਿਹਾ ਹੈ ਕਿ ਇਸ ਧਰਨੇ ਨੂੰ ਕਾਮਯਾਬ ਕਰਨ ਲਈ ਸਮੂਹ ਸਨਮਾਨ ਯੋਗ ਵਰਕਰ ਸਾਹਿਬਾਨ ਅਤੇ ਲੀਡਰ ਸਾਹਿਬਾਨ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਮਿਤੀ 28 ਅਗਸਤ ਦਿਨ ਸੋਮਵਾਰ ਨੂੰ ਸਮਾਂ ਸਵੇਰੇ 10:00 ਵਜੇ ਡੀ.ਸੀ ਫਿਰੋਜ਼ਪੁਰ ਅਤੇ ਐਸ.ਐਸ.ਪੀ ਫਿਰੋਜ਼ਪੁਰ ਦੇ ਦਫਤਰ ਸਾਹਮਣੇ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ ਅਤੇ ਆਪਣੇ ਲੀਡਰਾਂ ਦੇ ਵਿਚਾਰ ਸੁਣਨ ਅਤੇ ਪੰਜਾਬ ਸਰਕਾਰ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਲਈ ਮਜਬੂਰ ਕੀਤਾ ਜਾਵੇ।
ਪੰਜਾਬ ਕਾਂਗਰਸ ਦੀ ਪੂਰੀ ਲੀਡਰਸ਼ਿਪ 28 ਤਰੀਕ ਨੂੰ ਦੇਵੇਗੀ ਫਿਰੋਜ਼ਪੁਰ ਵਿੱਖੇ ਧਰਨਾ – ਗੁਰਭੇਜ ਸਿੰਘ ਟਿੱਬੀ ਮੈਂਬਰ ਪੀਪੀਸੀਸੀ
