ਮੋਹਾਲੀ. 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਦੁਸਹਿਰੇ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜੋ : ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਰੋਪੜ ਜੇਲ ਤੋਂ ਹੋਏ ਰਿਹਾਅ
ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਬਾਕੀ ਦਿਨਾਂ ਵਿੱਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ।