ਚੰਡ੍ਹੀਗੜ੍ਹ, 10 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਵਾਈ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵੀ ਡਿੱਗ ਰਿਹਾ ਹੈ।
ਇਹ ਵੀ ਪੜੋ : ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਘੰਟਿਆਂ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਜਲੰਧਰ, ਫਗਵਾੜਾ ਅਤੇ ਫਿਲੌਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੱਜ ਲੁਧਿਆਣਾ, ਖੰਨਾ, ਖਰੜ, ਮੁਕਤਸਰ, ਫਾਜ਼ਿਲਕਾ, ਪਟਿਆਲਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਤੋਂ ਅਸਮਾਨ ਮੁੜ ਸਾਫ਼ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮਾਹਿਰਾਂ ਅਨੁਸਾਰ ਇਸ ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿੱਚ ਕੁਝ ਸੁਧਾਰ ਹੋਵੇਗਾ।