ਚੰਡ੍ਹੀਗੜ੍ਹ, 21 ਮਾਰਚ (ਐੱਸ.ਪੀ.ਐਨ ਬਿਊਰੋ) – ਪੰਜਾਬ ਵਿਚ ਗਰਮੀ ਨੇ ਰੰਗ ਵਿਖਾਉਣੇ ਸ਼ੁਰੂ ਕਰ ਦਿਤੇ ਹਨ। ਸੂਬੇ ’ਚ ਅਚਾਨਕ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿਤੀ ਹੈ ਜਿਸ ਕਰ ਕੇ ਪੰਜਾਬ ’ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 3-4 ਦਿਨ ਮੌਸਮ ਖ਼ੁਸ਼ਕ ਰਹਿਣ ਅਤੇ ਗਰਮੀ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਤਕ ਦਾ ਵਾਧਾ ਦਰਜ ਕੀਤਾ ਜਾਵੇਗਾ ਜਦਕਿ ਦੁਪਹਿਰ ਸਮੇਂ ਪਾਰਾ ਵਧਣ ਕਰ ਕੇ ਕਿਤੇ-ਕਿਤੇ ਹਲਕੇ ਛਰਾਟੇ ਪੈ ਸਕਦੇ ਹਨ। ਉਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 21 ਮਾਰਚ ਤੋਂ ਪੰਜਾਬ ’ਚ ਮੌਸਮ ਬਦਲ ਜਾਵੇਗਾ।
ਇਹ ਵੀ ਖਬਰ ਪੜੋ : — ਦਿੜ੍ਹਬਾ ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 8 ਵਿਅਕਤੀਆਂ ਦੀ ਹੋਈ ਮੌਤ
ਗੜਬੜ ਵਾਲੀਆਂ ਪਛਮੀ ਪੌਣਾਂ ਨਵੇਂ ਸਿਰਿਉਂ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 24 ਮਾਰਚ ਤਕ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚਲ ਸਕਦੀਆਂ ਹਨ। 25 ਮਾਰਚ ਤੋਂ ਮੌਸਮ ਸਾਫ਼ ਹੋ ਜਾਵੇਗਾ।