ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡ੍ਹੀਗੜ੍ਹ, 3 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਇਹ ਵੀ ਖਬਰ ਪੜੋ : ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਵਾਲੇ ਅਸਤੀਫ਼ੇ ਦੇ ਪੱਤਰ ਵਿਚ ਲਿਖਿਆ ਹੈ ਕਿ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਕਿਰਪਾ ਕਰਕੇ ਇਸ ਨੂੰ ਸਵੀਕਾਰ ਕਰੋ।”

You May Also Like