ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ

ਚੰਡ੍ਹੀਗੜ੍ਹ, 18 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।

You May Also Like