ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚ ਲਏ ਗਏ ਵੱਡੇ ਫ਼ੈਸਲੇ

ਚੰਡ੍ਹੀਗੜ੍ਹ, 24 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਭੋਜਨ ਸੁਰੱਖਿਆ ਯੋਜਨਾ ਤੋਂ ਵਾਂਝੇ ਕੀਤੇ 10.77 ਲੱਖ ਕਾਰਡਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਅੱਜ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਇਸ ਮਹੀਨੇ ਤੋਂ ਮੁਫਤ ਰਾਸ਼ਨ ਮਿਲੇਗਾ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾਵਾਂ ਨੂੰ 15 ਨਵੇਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ।

ਇਹ ਵੀ ਖਬਰ ਪੜੋ : ਲੁਧਿਆਣਾ ‘ਚ ਪਤਨੀ ਨੇ ਆਪਣੇ ਪਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਮੁੱਖ ਮੰਤਰੀ ਨੇ ਕਿਹਾ ਕਿ ਅਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਫਰਿਸ਼ਤੇ ਸਕੀਮ 27 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਪੀਪੀਐੱਸਸੀ ਦੇ ਚੇਅਰਮੈਨ ਵਜੋਂ ਜੇਪੀਐੱਸ ਔਲਖ ਦੇ ਨਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਹੁਣ ਫਾਈਲ ਮਨਜ਼ੂਰੀ ਲਈ ਰਾਜਪਾਲ ਕੋਲ ਭੇਜੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 2024 ਵਿੱਚ ਪੰਜਾਬ ਸਾਰੀਆਂ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਇਤਿਹਾਸ ਰਚੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ।

You May Also Like