(ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਨੇ ਹੋਸਟਲ ਦੇ ਕਮਰੇ ‘ਚ ਫਾਹਾ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਕੁਮਾਰ ਨਾਮ ਦਾ ਇਹ ਵਿਦਿਆਰਥੀ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ। ਉਹ ਐੱਮਟੇਕ ਦਾ ਵਿਦਿਆਰਥੀ ਸੀ। ਇਹ ਨੌਜਵਾਨ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਸੀ। ਉਹ ਪਿਛਲੇ ਦਿਨੀਂ ਹੋਈ ਦਾਖਲਾ ਪ੍ਰੀਖਿਆ ਪਾਸ ਨਹੀਂ ਕਰ ਪਾਇਆ ਸੀ। ਇਸ ਤੋਂ ਨਿਰਾਸ਼ ਹੋ ਕੇ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪ੍ਰਦੀਪ, ਮੁੰਡਿਆਂ ਦੇ ਹੋਸਟਲ ਨੰਬਰ-2 ‘ਚ ਰਹਿੰਦਾ ਸੀ। ਕਮਰੇ ‘ਚੋਂ ਸੁਸਾਇਡ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਕਮਰਾ ਸੀਲ ਕਰ ਦਿੱਤਾ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰਦੀਪ ਕੁਮਾਰ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਉਹ ਜ਼ਿੰਦਗੀ ਤੋਂ ਬਹੁਤ ਪਰੇਸ਼ਾਨ ਹੈ ਅਤੇ ਕੋਈ ਕਦਮ ਚੁੱਕ ਸਕਦਾ ਹੈ।
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ
