ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਕੀਤੇ ਨਿਯੁਕਤ

ਚੰਡ੍ਹੀਗੜ੍ਹ, 26 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਾਰੀਆਂ ਨਿਯੁਕਤੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਗਈਆਂ ਹਨ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਜੇ.ਈ ਅਤੇ ਕਲਰਕ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਦੋਸਤਾਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ।

file photo

file photo

You May Also Like