ਮਮਦੋਟ 20 ਅਗਸਤ (ਲਛਮਣ ਸਿੰਘ ਸੰਧੂ) – ਪਿਛਲੇ ਕਾਫ਼ੀ ਦਿਨਾਂ ਤੋ ਪੰਜਾਬ ਵਿੱਚ ਆਏ ਹੜ੍ਹਾ ਤੋ ਅੱਜੇ ਪੰਜਾਬ ਸੰਭਲਿਆ ਨਹੀਂ ਸੀ ਕਿ ਇੱਕ ਵਾਰ ਪੰਜਾਬ ਵਿੱਚ ਫਿਰ ਭਾਰੀ ਹੜ੍ਹ ਆ ਗਏ ਹਨ ਅਤੇ ਇਸ ਹੜ੍ਹ ਨਾਲ ਜਿੱਥੇ ਮਨੁੱਖੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ ਉਥੇ ਹੀ ਲੋਕਾਂ ਦੇ ਪਸ਼ੂ ਡੰਗਰ ਲਗਾਤਾਰ ਪਾਣੀ ਦੇ ਵਿੱਚ ਰੁੜ ਰਹੇ ਹਨ ਅਤੇ ਪਸ਼ੂਆਂ ਡੰਗਰਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਅਤੇ ਲੋਕਾਂ ਦੇ ਰਿਹਾਇਸ਼ੀ ਮਕਾਨ ਡਿੱਗ ਰਹੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਵੀ ਬਹੁਤ ਵੱਡੀ ਪੱਧਰ ਤੇ ਨੁਕਸਾਨ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਸਾਥ ਦੇਣ ਦੀ ਬਜਾਏ ਛਤੀਸਗੜ੍ਹ ਵਿੱਚ ਪਹੁੰਚ ਕਿ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੀ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹਾਲ ਤੇ ਛੱਡ ਕਿ ਹੱਥ ਖੜ੍ਹੇ ਕਰ ਗਈ ਹੈ ਅਤੇ ਪਹਿਲਾਂ ਵੀ ਤੇ ਹੁਣ ਵੀ ਲੋਕਾਂ ਦਾ ਇਸ ਮੁਸੀਬਤ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡਾਂ ਦੇ ਲੋਕ ਸਾਥ ਦੇ ਰਹੇ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਮਮਦੋਟ ਸਰਦਾਰ ਗੁਰਬਖਸ਼ ਸਿੰਘ ਭਾਵੜਾ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਹੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਇਸ ਮੁਸੀਬਤ ਦੀ ਘੜੀ ਵਿੱਚ ਆਪਣੇ ਪੰਜਾਬ ਵਾਸੀਆਂ ਦੇ ਸਾਥ ਦੇਣ ਦਾ ਨਾ ਕਿ ਛਤੀਸਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਦਾ ਉਹਨਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤਰੁੰਤ ਮੁਆਵਜ਼ਾ ਦੇਵੇ ਤਾ ਕਿ ਇਸ ਵੱਡੀ ਮੁਸੀਬਤ ਵਿੱਚ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ।
ਪੰਜਾਬ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਆਪਣੇ ਹਾਲ ਤੇ ਛੱਡ ਕੇ ਛਤੀਸਗੜ੍ਹ ਚੋਣ ਪ੍ਰਚਾਰ ਲਈ ਪਹੁੰਚੀ – ਪ੍ਰਧਾਨ ਭਾਵੜਾ
