ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ – ਕੈਬਨਿਟ ਮੰਤਰੀ ਈ:ਟੀ:ਓ

ਅੰਮ੍ਰਿਤਸਰ, 23 ਅਗਸਤ (ਰਾਜੇਸ਼ ਡੈਨੀ) – ਰਾਜ ਸਰਕਾਰ ਹੜਾਂ ਦੀ ਕੁਦਰਤੀ ਮਾਰ ਝੱਲ ਰਹੇ ਹਰ ਵਿਅਕਤੀ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ ਅਤੇ ਜਿੰਨਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਉਨ੍ਹਾਂ ਨੂੰ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ ਤਲਵੰਡੀ ਦੇ ਸ੍ਰ ਪਾਲ ਸਿੰਘ ਦੀਆਂ ਟੋਕੇ ਵਿੱਚ ਹੱਥ ਆਉਣ ਕਾਰਨ ਉਂਗਲਾਂ ਕੱਟੇ ਜਾਣ ਕਾਰਨ 40000 ਰੁਪਏ ਦਾ ਚੈਕ ਦੇਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕੰਮ ਕਰਨ ਸਮੇਂ ਜੇਕਰ ਕਿਸੇ ਵੀ ਕਾਮੇ ਦੇ ਸਰੀਰ ਦਾ ਅੰਗ ਨੁਕਸਾਨ ਹੁੰਦਾ ਹੈ ਤਾਂ ਮਾਰਕੀਟ ਵੱਲੋਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।

ਸ੍ਰ ਈ:ਟੀ:ਓ ਨੇ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਿਸ਼ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਬਹੁਤ ਉਚਾ ਹੋ ਗਿਆ ਹੈ ਅਤੇ ਪੰਜਾਬ ਦੇ ਕਈ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਦਾ ਲੋਕ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਨਾਲ ਜੂਝ ਰਹੇ ਹਰ ਵਿਅਕਤੀ ਦੀ ਸਹਾਇਤਾ ਲਈ ਰਾਜ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹੜ੍ਹਾਂ ਨਾਲ ਨੁਕਸਾਨੀਆਂ ਫਸਲਾਂ ਦਾ ਬਣਦਾ ਮੁਆਵਜਾ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਤੱਤਪਰ ਹੈ ਅਤੇ ਜਲਦੀ ਹੀ ਸਰਕਾਰ ਲੋਕਾਂ ਨਾਲ ਹੋਰ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਸ੍ਰ ਛਨਾਖ ਸਿੰਘ ਅਤੇ ਸ੍ਰ ਮਨਪ੍ਰੀਤ ਸਿੰਘ ਵੀ ਹਾਜਰ ਸਨ।

You May Also Like