ਚੰਡ੍ਹੀਗੜ੍ਹ, 24 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਤੇ ਚੀਫ ਡਾਇਰੈਕਟਰ ਦੇ ਅਹੁਦੇ ’ਤੇ ਬਰਕਰਾਰ ਰੱਖਿਆ ਹੈ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 15 ਲੱਖ ਨਸ਼ੀਲੀਆਂ ਦਵਾਈਆਂ ਸਮੇਤ 12 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ
ਦੂਜੇ ਪਾਸੇ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਆਰ. ਕੇ. ਜਾਇਸਵਾਲ ਨੂੰ ਪੰਜਾਬ ਦਾ ਨਵਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਦਾ ਵਾਧੂ ਕਾਰਜ ਭਾਰ ਵਰਿੰਦਰ ਕੁਮਾਰ ਕੋਲ ਸੀ।