ਚੰਡੀਗੜ੍ਹ, 31 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਸਰਕਾਰ ਨੇ ਹਾਈਕੋਰਟ ਵਿਚ ਦਿੱਤੀ ਹੈ। ਅਸਲ ਵਿਚ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ ਪਰ ਪੰਚਾਇਤ ਵਾਲਿਆਂ ਨੇ ਹਾਈ ਕੋਰਟ ਵਿਚ ਕੇਸ ਦਾਇਰ ਕਰ ਕੇ ਇਸ ਉਤੇ ਰੋਕ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਅਤੇ ਅੰਜ ਸਰਕਾਰ ਨੇ ਕੋਰਟ ਵਿਚ ਆਪਣਾ ਜਵਾਬ ਦਾਇਰ ਕਰ ਕੇ ਦਸ ਦਿੱਤਾ ਹੈ ਕਿ ਅਸੀਂ ਆਪਣਾ ਫ਼ੈਸਲਾ ਵਾਪਸ ਲੈ ਰਹੇ ਹਾਂ।
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਲਿਆ ਗਿਆ ਵਾਪਸ
