ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ

ਚੰਡ੍ਹੀਗੜ੍ਹ, 7 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ।

ਇਹ ਵੀ ਖਬਰ ਪੜੋ : ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਦੇ ਦੋਸ਼ ਚ 5 ਪੰਚਾਇਤ ਮੈਂਬਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਦੱਸ ਦੇਈਏ ਕਿ ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦਿਨ ਮੰਦਰਾਂ ਵਿੱਚ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਹੋਣਗੇ। ਇਸ ਤਿਉਹਾਰ ‘ਤੇ ਲੋਕ ਵਰਤ ਵੀ ਰੱਖਦੇ ਹਨ। ਇਸ ਦਿਨ ਲੋਕ ਭਗਵਾਨ ਸ਼ਿਵ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਦੇ ਹਨ।

ਪੰਜਾਬ ਵਿੱਚ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਆਪ’ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

You May Also Like