ਚੰਡ੍ਹੀਗੜ੍ਹ, 22 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।