ਪੰਜਾਬ ਸਰਕਾਰ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰ ਰਹੀ ਹੈ – ਠੇਕੇਦਾਰ ਸਰਪੰਚ ਪਿੱਪਲ ਸਿੰਘ ਤੂਰ

ਮਮਦੋਟ 22 ਅਗਸਤ (ਲਛਮਣ ਸਿੰਘ ਸੰਧੂ) – ਪੰਜਾਬ ਦੇ ਕਿਸਾਨ ਇਸ ਟਾਈਮ ਪੂਰੇ ਸੰਕਟ ਵਿੱਚ ਦੀ ਹੋ ਕਿ ਗੁਜ਼ਰ ਰਹੇ ਹਨ ਅਤੇ ਹੜ੍ਹਾ ਦੇ ਪਾਣੀ ਨੇ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਅਤੇ ਪੰਜਾਬ ਵਿੱਚ ਵੱਡੀ ਪੱਧਰ ਤੇ ਤਬਾਹੀ ਮਚਾਈ ਖੜ੍ਹਾ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਦੀ ਇਸ ਸੰਕਟ ਵਿੱਚ ਮਦਦ ਕਰਨ ਦੀ ਬਜਾਏ ਕਿਸਾਨਾਂ ਨੂੰ ਕੁੱਟ ਮਾਰ ਰਹੀ ਆ ਅਤੇ ਉਹਨਾਂ ਦਾ ਕਤਲ ਕਰ ਰਹੀ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਠੇਕੇਦਾਰ ਸਰਪੰਚ ਪਿੱਪਲ ਸਿੰਘ ਤੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਹੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁਸੀਬਤ ਵਿੱਚ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਦਾ ਫਰਜ਼ ਬਣਦਾ ਹੈ ਨਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਯੂਨੀਅਨਾ ਤੇ ਲਾਠੀਚਾਰਜ ਕਰਕੇ ਉਹਨਾਂ ਨੂੰ ਮੌਤ ਦੇ ਘਾਟ ਉਤਾਰਨ ਦਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਵਿੱਚ ਬਦਲਾਅ ਇਸ ਕਰਕੇ ਲਿਆਂਦਾ ਸੀ ਕਿ ਸ਼ਾਇਦ ਨਵੀਂ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਈ ਚੰਗੀਆਂ ਸਹੂਲਤਾਂ ਪ੍ਰਦਾਨ ਕਰੇਗੀ ਪਰ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਤਾ ਆ ਗਈ ਪਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਹੁਣ ਉਹਨਾਂ ਨੂੰ ਕੁੱਟਣ ਅਤੇ ਲੁੱਟਣ ਵਾਲੇ ਕੰਮਾਂ ਤੇ ਆ ਗਈ ਹੈ ਅਤੇ ਆਪਣੇ ਹੱਕ ਮੰਗਦੇ ਲੋਕਾਂ ਤੇ ਆਪਣੀ ਪੁਲਿਸ ਰਾਹੀਂ ਉਹਨਾਂ ਤੇ ਲਾਠੀਚਾਰਜ ਕਰ ਰਹੀ ਹੈ ਜਿਸ ਤੋ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਪਰ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਇਸ ਦੁੱਖ ਦੀ ਘੜੀ ਅਤੇ ਹਰ ਮੁਸੀਬਤ ਵਿੱਚ ਨਾਲ ਖੜ੍ਹੀ ਹੈ।

You May Also Like