ਪੱਟੀ ਚ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ

ਤਰਨਤਾਰਨ, 7 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ। ਮ੍ਰਿਤਕਾ ਚਾਰ ਮਹੀਨਿਆਂ ਦੀ ਗਰਭਵਤੀ ਸੀ।

ਮ੍ਰਿਤਕਾ ਦੀ ਸੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ। ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।

You May Also Like