ਤਰਨਤਾਰਨ, 21 ਮਾਰਚ (ਐੱਸ.ਪੀ.ਐਨ ਬਿਊਰੋ) – ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਸਭਰਾ ‘ਚ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ। ਘਟਨਾ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਵਜੋਂ ਹੋਈ ਹੈ।
ਇਹ ਵੀ ਖਬਰ ਪੜੋ : ਚੋਣ ਕਮਿਸ਼ਨ ਨੇ ਪੰਜਾਬ ਦੇ 5 SSPs ਦੇ ਕੀਤੇ ਤਬਾਦਲੇ
ਜਾਣਕਾਰੀ ਮੁਤਾਬਕ ਗੁਰਦਿਆਲ ਸਿੰਘ ਦੀ ਗੁਆਂਢ ਵਿਚ ਰਹਿੰਦੇ ਲੋਕਾਂ ਨਾਲ ਪੁਰਾਣੀ ਰੰਜ਼ਿਸ ਸੀ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ। ਡੀਐੱਸਪੀ ਪੱਟੀ ਕਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।