ਫਗਵਾੜਾ: ਗੁਰਦੁਆਰਾ ਸਾਹਿਬ ਚ ਬੇਅਦਬੀ ਦੇ ਸ਼ੱਕ ‘ਚ ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਫਗਵਾੜਾ, 16 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਖਬਰ ਪੜੋ : ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ ਭੇਜਿਆ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ ‘ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ। ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ ‘ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।

You May Also Like