ਫ਼ਿਰੋਜ਼ਪੁਰ, 22 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ ‘ਤੇ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਚ 5 ਕਿਲੋ ਹੈਰੋਇਨ ਬਰਾਮਦ
ਦੋਵਾਂ ਦੀ ਪਛਾਣ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਜੋਂ ਹੋਈ ਹੈ। ਫਿਲਹਾਲ ਬਰਾਮਦ ਦੋ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਦੀ ਭਾਲ ਜਾਰੀ ਹੈ। ਇਹ ਹਾਦਸਾ ਹੈ ਜਾ ਕਿਸੇ ਦੀ ਸਾਜਿਸ਼ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।