ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

ਫਿਰੋਜ਼ਪੁਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਿਰੋਜ਼ਪੁਰ ਪੁਲਿਸ ਨੇ ਮੱਧਪ੍ਰਦੇਸ਼ ਤੋਂ ਹਥਿਆਰ ਲਿਆ ਕੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨਾਂ ਕੋਲੋਂ ਨਾਜਾਇਜ਼ 32 ਬੋਰ ਦੇ 8 ਪਿਸਤੌਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਜੇਲ੍ਹ ਵਿੱਚ ਬੈਠੇ ਅਮਨ ਅਤੇ ਵਿਸ਼ਾਲ ਨਾਂ ਦੇ ਨੌਜਵਾਨਾਂ ਨਾਲ ਲਿੰਕ ਸਨ। ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਂਦੇ ਸਨ। ਇਸ ਬਾਰੇ ਐਸਪੀਡੀ ਫਿਰੋਜ਼ਪੁਰ ਰਣਧੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬਾਜੀਦਪੁਰ ਇਲਾਕੇ ਵਿੱਚ ਗਸ਼ਤ ਕਰ ਰਹੇ ਸੀ ਉਸ ਵੇਲੇ ਗੁਪਤ ਜਾਣਕਾਰੀ ਮਿਲੀ ਸੀ। ਇਸ ਦੌਰਾਨ ਤਿੰਨ ਨੌਜਵਾਨ ਸੈਮੂਅਲ, ਸਾਜਨ, ਬਲਜਿੰਦਰ ਉਰਫ ਬੀ ਕੋਲੋਂ 2 ਪਿਸਤੌਲ ਫੜੇ ਅਤੇ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ 4 ਨਾਜਾਇਜ਼ ਪਿਸਤੌਲ ਬਰਾਮਦ ਹੋਏ ਹਨ ਤੇ ਨਾਲ ਹੀ 32 ਬੋਰ ਦੀ 8 ਪਿਸਤੌਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਜੇਲ੍ਹ ਵਿੱਚ ਬੈਠੇ ਅਮਨ, ਵਿਸ਼ਾਲ ਨਾਲ ਲਿੰਕ ਸਨ, ਇਹ ਮੱਧਪ੍ਰਦੇਸ਼ ਤੋਂ ਲੈ ਕੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਟੀਮ ਭੇਜੀ ਹੋਈ ਹੈ ਤੇ ਅੱਗੇ ਜਾਂਚ ਚੱਲ ਰਹੀ ਹੈ ਕਿ ਇਹ ਹਥਿਆਰ ਕਿਸ ਕੋਲੋਂ ਲੈ ਕੇ ਆਉਂਦੇ ਸੀ ਅਤੇ ਕਿਸ ਨੂੰ ਵੇਚਦੇ ਸਨ।

You May Also Like