ਫਿਲੌਰ, 2 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼ੁੱਕਰਵਾਰ ਨੂੰ ਫਿਲੌਰ ਤੋਂ ਤਲਵਣ ਰੋਡ ‘ਤੇ ਪੈਟਰੋਲ ਪੰਪ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਲੜਕੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਦਕਿ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਫਿਲੌਰ ਨੀਰਜ ਕੁਮਾਰ ਤੇ ਏਐੱਸਆਈ ਸੁਭਾਸ਼ ਚੰਦਰ ਨੇ ਮੌਕੇ ‘ਤੇ ਪਹੁੰਚ ਕੇ ਮਿ੍ਤਕ ਲੜਕੀ ਦੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਮਿ੍ਤਕ ਲੜਕੀ ਦੀ ਪਛਾਣ 16 ਸਾਲਾ ਮਨਦੀਪ ਕੌਰ ਪੁੱਤਰੀ ਮੇਜਰ ਸਿੰਘ ਵਾਸੀ ਪਿੰਡ ਮਾਉ ਸਾਹਿਬ ਵਜੋਂ ਹੋਈ ਹੈ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਤੇ ਭ੍ਰਿਸ਼ਟਾਚਾਰ ਦਾ ਇਕ ਹੋਰ ਮਾਮਲਾ ਦਰਜ
ਮਿਲੀ ਜਾਣਕਾਰੀ ਅਨੁਸਾਰ ਮਨਦੀਪ ਕੌਰ ਲੁਧਿਆਣਾ ਵਿਖੇ ਕੰਮ ਕਰਦੀ ਸੀ, ਜੋ ਕਿ ਸ਼ੁੱਕਰਵਾਰ ਨੂੰ ਆਪਣੇ ਜਾਣਕਾਰ ਦੀਪਕ ਪੁੱਤਰ ਤੇਜੂ ਰਿਸ਼ੀ ਵਾਸੀ ਪਿੰਡ ਮਾਉ ਸਾਹਿਬ ਨਾਲ ਮੋਟਰਸਾਈਕਲ ਸਵਾਰ ਹੋ ਕੇ ਫਿਲੌਰ ਤੋਂ ਆਪਣੇ ਪਿੰਡ ਮਾਉ ਸਾਹਿਬ ਵੱਲ ਜਾ ਰਹੇ ਸਨ। ਰਸਤੇ ‘ਚ ਅੱਗੇ ਜਾ ਰਹੇ ਇਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਪਿੱਛੇ ਬੈਠੀ ਮਨਦੀਪ ਕੌਰ ਟਰੱਕ ਦੀ ਲਪੇਟ ‘ਚ ਆ ਗਈ। ਡਿਊਟੀ ਅਫਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਦੂਸਰੇ ਮੋਟਰਸਾਈਕਲ ਵਾਲੇ ਹਾਦਸੇ ਉਪਰੰਤ ਮੌਕੇ ‘ਤੇ ਭੱਜ ਗਏ। ਇਸ ਲਈ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਮਾਮਲੇ ਦੀ ਜਾਂਚ ਕਰ ਕੇ ਬਣਦੀ ਯੋਗ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।