ਬਟਾਲਾ ਚ ਨਜਾਇਜ਼ ਮਈਨਿੰਗ ਰੋਕਣ ਤੇ ਬੇਲਦਾਰ ਦਾ ਕਤਲ

ਬਟਾਲਾ, 23 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਟਾਲਾ ਦੇ ਪਿੰਡ ਕੋਟਲਾ ਬੱਜਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬੀਤੀ ਦੇਰ ਰਾਤ ਨਜਾਇਜ਼ ਮਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਉਮਰ 53 ਸਾਲ ਵਾਸੀ ਨਾਥਪੁਰ ਕਾਦੀਆਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਈ ਟੀ ਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਦਰਸ਼ਨ ਸਿੰਘ ਰਾਤ ਨੂੰ ਨਹਿਰ ’ਤੇ ਡਿਊਟੀ ਦੇ ਰਿਹਾ ਸੀ, ਇਸੇ ਸਮੇਂ ਉਸ ਨੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕੀਤਾ। ਕਾਬੂ ਕਰਨ ਤੋਂ ਬਾਅਦ ਉਸ ਨੂੰ ਰੈਸਟ ਹਾਊਸ ਜਾਣ ਲਈ ਕਿਹਾ। ਦਰਸ਼ਨ ਸਿੰਘ ਨੇ ਜਦੋਂ ਡਰਾਈਵਰ ਦੇ ਨਾਲ ਬੈਠ ਕੇ ਟਰੈਕਟਰ ਟਰਾਲੀ ਨੂੰ ਮੀਰਪੁਰ ਵੱਲ ਨੂੰ ਮੋੜਿਆ ਤਾਂ ਡਰਾਇਵਰ ਵਲੋਂ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿਤਾ।

ਇਹ ਵੀ ਪੜ੍ਹੋ : ਜਰਮਨੀ ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦਰਸ਼ਨ ਸਿੰਘ ਨੂੰ ਗੰਭੀਰ ਰੂਪ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਦੋਸ਼ੀ ਮੌਕੇ ਤੋਂ ਟਰੈਕਟਰ ਟਰਾਲੀ ਸਮੇਤ ਫ਼ਰਾਰ ਹੋ ਗਿਆ। ਥਾਣਾ ਰੰਗੜ ਨੰਗਲ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

You May Also Like