ਬਠਿੰਡਾ ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲੀਆਂ, 3 ਜਣਿਆਂ ਦੀ ਹੋਈ ਮੌਤ

ਬਠਿੰਡਾ, 10 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਦੇ ਪਿੰਡ ਕੋਠਾ ਗੁਰੂ ਕਾ ’ਚ ਸ਼ੁੱਕਰਵਾਰ ਸਵੇਰੇ ਇਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ ’ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲਾ ਚਾਚਾ-ਤਾਇਆ ਦੇ ਪਰਿਵਾਰ ਵਿਚਾਲੇ ਜ਼ਮੀਨੀ ਵਿਵਾਦ ਦਾ ਹੈ।

ਮੁਲਜ਼ਮ ਗੁਰਸ਼ਰਨ ਸਿੰਘ ਪੁੱਤਰ ਲਾਲਾ ਸਿੰਘ ਸ਼ੁੱਕਰਵਾਰ ਸਵੇਰੇ 12 ਬੋਰ ਦੀ ਬੰਦੂਕ ਲੈ ਕੇ ਘਰ ਦੀ ਛੱਤ ’ਤੇ ਚੜ੍ਹ ਗਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਹਰ ਰਾਹਗੀਰ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ੰਟ ਸਿੰਘ ਪੁੱਤਰ ਕਾਕਾ ਸਿੰਘ ਅਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੈ। ਇਸ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ਵਿੱਚ 35 ਰਾਊਂਡ ਫਾਇਰਿੰਗ ਹੋਈ। ਮੁਲਜ਼ਮ ਦੇ ਪਰਿਵਾਰ ਵਿੱਚ ਜ਼ਮੀਨੀ ਝਗੜਾ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਦਿਆਲਪੁਰਾ ਪੁਲਸ ਨੂੰ ਵੀ ਮੁਲਜ਼ਮ ਨੇ ਫਟਕਣ ਨਹੀਂ ਦਿੱਤਾ। ਸਵੇਰੇ ਹੋਈ ਗੋਲੀਬਾਰੀ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਮੁਲਜ਼ਮ ਨੇ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਬਾਕੀ ਲੋਕ ਵੀ ਭੱਜ ਗਏ। ਸੀਆਈਏ ਪੁਲਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ।

You May Also Like