ਬਠਿੰਡਾ ਚ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦਾ ਕਤਲ

ਬਠਿੰਡਾ, 4 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਆਪਣੇ ਸਹੁਰੇ ਘਰ ਗਏ ਇੱਕ ਪੁਲਸ ਮੁਲਾਜ਼ਮ ਦਾ ਉਸ ਦੇ ਸਾਲੇ ਨੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਅਪਣੀ ਭੈਣ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਅਤੇ ਉਸ ਦੀ ਪਤਨੀ ਬੇਅੰਤ ਕੌਰ ਵਜੋਂ ਹੋਈ ਹੈ।

ਇਹ ਵੀ ਪੜੋ : ਸਮਰਾਲਾ ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।  ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਥਾਣਾ ਨਥਾਣਾ ਦੇ ਐਸਐਚਓ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ’ਤੇ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉਸ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

 

You May Also Like