ਬਠਿੰਡਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ‘ਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ‘ਤੇ ਜਾ ਰਹੇ ਪਤੀ-ਪਤਨੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜੀਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਪਤਨੀ ਪਤਨੀ ਦੀ ਪਹਿਚਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਟੱਕਰ ਇੰਨੀ ਭਿਆਨਕ ਸੀ ਕਿ ਜੀਪ ਤੇ ਮੋਟਰਸਾਈਕਲ ਦੋਵਾਂ ਦੇ ਪਰਖੱਚੇ ਉੱਡ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੇ ਪੇਟ ਦੀਆਂ ਆਂਦਰਾਂ ਬਾਹਰ ਆ ਗਈਆਂ। ਘਟਨਾ ਦੀ ਜਾਂਚ ਲਈ ਥਾਣਾ ਸਦਰ ਦੀ ਪੁਲਿਸ ਮੌਜੂਦ ਰਹੀ। ਪੁਲਿਸ ਜਾਂਚ ਤੋਂ ਬਾਅਦ ਸਹਾਰਾ ਦੀ ਟੀਮ ਨੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਬਠਿੰਡਾ ਚ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਹੋਈ ਮੌਤ
