ਚੰਡ੍ਹੀਗੜ੍ਹ, 24 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਹਵਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਐਨਕਾਊਂਟਰ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਨੂੰ ਗੋਲੀ ਲੱਗ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜੋ : ਮੁਹਾਲੀ: ਉਧਾਰ ਦਿੱਤੇ ਪੈਸੇ ਵਾਪਸ ਮੰਗਣ ਤੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਛੇਤੀ ਹੀ ਮੁਲਜ਼ਮਾਂ ਬਾਰੇ ਹੋਰ ਜਾਣਕਾਰੀ ਦਿੱਤੀ ਜਾਵੇਗੀ।