ਚੰਡ੍ਹੀਗੜ੍ਹ, 11 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਨੇ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਡਾ: ਮੱਖਣ ਸਿੰਘ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮਾਂ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਡਾ: ਮੱਖਣ ਸਿੰਘ ਨੂੰ ਸੰਗਰੂਰ ਸੰਸਦੀ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ।
ਇਹ ਵੀ ਖਬਰ ਪੜੋ : — ਅੰਮ੍ਰਿਤਸਰ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਕੀਤੀ ਬਰਾਮਦ
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ। ਡਾ. ਮੱਖਣ ਸਿੰਘ ਸਿਹਤ ਵਿਭਾਗ ਵਿਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ।