ਅੰਮ੍ਰਿਤਸਰ 27 ਅਕਤੂਬਰ (ਹਰਪਾਲ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਅਮਨਦੀਪ ਸਿੰਘ ਜੀ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਜਪ ਤਪ ਸਮਾਗਮ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ ,ਰਾਮ ਤੀਰਥ ਰੋਡ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ,ਸਿੰਘ ਸਾਹਿਬਾਨ,ਸੰਤ ਮਹਾਪੁਰਸ਼,ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲੇ,ਭਾਈ ਗੁਰਚਰਨ ਸਿੰਘ ਕਥਾ ਵਾਚਕ ,ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੀ ਅਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ, ਸ੍ਰੀ ਚੌਪਈ ਸਾਹਿਬ ਦੇ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਅਮਨਦੀਪ ਸਿੰਘ ਜੀ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਭਾਈ ਅਮਨਦੀਪ ਸਿੰਘ ਜੀ ਵੱਲੋਂ ਮੈਂਬਰ ਪਾਰਲੀਮੈਂਟ ਸ ਗੁਰਜੀਤ ਸਿੰਘ ਔਜਲਾ ਦਾ ਵਿਸ਼ੇਸ਼ ਸਨਮਾਨ
ਭਾਈ ਅਮਨਦੀਪ ਸਿੰਘ ਜੀ ਨੇ ਸੰਗਤਾਂ ਵੱਲੋਂ ਕੀਤੇ ਖੁੱਲੇ ਪਾਠਾਂ ਦੀ ਅਰਦਾਸ ਵੀ ਕੀਤੀ। ਸੰਗਤਾਂ ਨੇ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਚਲਦੇ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਸ ਗੁਰਜੀਤ ਸਿੰਘ ਔਜਲਾ ਨੇ ਸ਼ਿਰਕਤ ਕੀਤੀ।ਇਸ ਮੌਕੇ ਭਾਈ ਅਮਨਦੀਪ ਸਿੰਘ ਜੀ ਵੱਲੋਂ ਸ ਗੁਰਜੀਤ ਸਿੰਘ ਔਜਲਾ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ ਗੁਰਜੀਤ ਸਿੰਘ ਔਜਲਾ ਨੇ ਕਿਹਾ ਭਾਈ ਸਾਹਿਬ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਭਾਈ ਅਮਤੇਸ਼ਵਰ ਸਿੰਘ,ਭਾਈ ਰੋਬਿਨ ਸਿੰਘ,ਭਾਈ ਗੁਰਪ੍ਰੀਤ ਸਿੰਘ,ਭਾਈ ਅਵਤਾਰ ਸਿੰਘ ,ਭਾਈ ਸਿਮਰਨਜੀਤ ਸਿੰਘ, ਭਾਈ ਜਸਬੀਰ ਸਿੰਘ ਹਾਜ਼ਰ ਸਨ।