ਬਾਬਾ ਬਕਾਲਾ ਸਾਹਿਬ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ

ਅੰਮ੍ਰਿਤਸਰ, 29 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਥਾਣਾ ਬਿਆਸ ਅਧੀਨ ਪੈਂਦੇ ਬਾਬਾ ਬਕਾਲਾ ਸਾਹਿਬ ਵਿਖੇ ਸੜਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਸਕੂਲ ਤੋਂ ਪ੍ਰੀਖਿਆ ਦੇ ਕੇ ਆਪਣੇ ਦੋਸਤ ਨਾਲ ਸਾਈਕਲ ‘ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੇ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਲਪੇਟ ‘ਚ ਆ ਕੇ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਦੁਪਹਿਰ ਨੂੰ ਉਸ ਸਮੇਂ ਵਾਪਰੀ, ਜਦੋਂ ਉਹ ਸਕੂਲ ਤੋਂ ਪ੍ਰੀਖਿਆ ਦੇ ਕੇ ਘਰ ਪਰਤ ਰਿਹਾ ਸੀ। ਇਸ ਘਟਨਾ ‘ਚ ਮ੍ਰਿਤਕ ਦਾ ਦੋਸਤ ਵੀ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਵਡਾਲਾ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਹਾਦਸੇ ਦੀ ਵੀਡੀਓ ਉੱਥੇ ਲੱਗੇ ਸੀਸੀਟੀਵੀ ‘ਚ ਵੀ ਕੈਦ ਹੋ ਗਈ, ਜਿਸ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀ ਤੇਜ਼ ਰਫਤਾਰ ਬਾਈਕ ‘ਤੇ ਸਵਾਰ ਹੋ ਕੇ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਖਬਰ ਪੜੋ : ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 4 ਪਿਸਤੌਲਾਂ ਸਣੇ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਆਪਣੇ ਦੋਸਤ ਅਮਿਤੋਜ ਨਾਲ ਬਾਬਾ ਬਕਾਲਾ ਸਾਹਿਬ ਦੇ ਇਕ ਸਕੂਲ ਤੋਂ 10ਵੀਂ ਜਮਾਤ ਦੀ ਪ੍ਰੀਖਿਆ ਦੇ ਕੇ ਵਾਪਸ ਘਰ ਆ ਰਿਹਾ ਸੀ ਜਦੋਂ ਉਸ ਨੇ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਟਰੈਕਟਰ ਟਰਾਲੀ ਦੇ ਨਾਲ ਹੀ ਇੱਕ ਐਕਟਿਵਾ ‘ਤੇ ਸਵਾਰ ਨੌਜਵਾਨ ਵੀ ਆ ਰਿਹਾ ਸੀ।

ਇਸ ਦੌਰਾਨ ਉਹ ਇੱਕ ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਐਕਟਿਵਾ ਸਵਾਰ ਨੌਜਵਾਨ ਅਤੇ ਮ੍ਰਿਤਕ ਦਾ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਐਕਟਿਵਾ ਸਵਾਰ ਦੀ ਪਛਾਣ ਗੋਰਾ ਸਿੰਘ ਵਾਸੀ ਪਿੰਡ ਵਡਾਲਾ ਵਜੋਂ ਹੋਈ ਹੈ।

You May Also Like