ਚੰਡ੍ਹੀਗੜ੍ਹ, 19 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ 27 ਦਸੰਬਰ ਨੂੰ ਮੁੜ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ। ਇਸ ਸਿੱਟ ਸਾਹਮਣੇ ਮਜੀਠੀਆ ਦੀ ਇਹ ਆਖਰੀ ਪੇਸ਼ੀ ਹੋ ਸਕਦੀ ਹੈ।
ਇਹ ਵੀ ਖਬਰ ਪੜੋ : ਨਿਊਜ਼ੀਲੈਂਡ ਚ ਗੁਰਦਾਸਪੁਰ ਦੇ ਨੌਜਵਾਨ ਦਾ ਕਤਲ
ਇਸ ਤੋਂ ਬਾਅਦ ਐਸਆਈਟੀ ਮੁਖੀ ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ ਸੇਵਾਮੁਕਤ ਹੋ ਜਾਣਗੇ। ਇਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਪਟਿਆਲਾ ਵਿਚ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਮਜੀਠੀਆ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।