ਭਾਈ ਲਖਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਕੀਤਾ ਨਿਹਾਲ
ਲੁਧਿਆਣਾ, 27 ਅਗਸਤ (ਹਰਮਿੰਦਰ ਮੱਕੜ) – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਲਖਵਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਜਗਦੇਵ ਸਿੰਘ ਕਲਸੀ, ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ , ਰਜਿੰਦਰ ਸਿੰਘ ਡੰਗ,ਅਵਤਾਰ ਸਿੰਘ ਬੀ.ਕੇ,ਬਲਜੀਤ ਸਿੰਘ ਬਾਵਾ,ਇੰਦਰਬੀਰ ਸਿੰਘ ਬੱਤਰਾ,ਹਰਮੀਤ ਸਿੰਘ ਡੰਗ, ਗਰਦੀਪ ਸਿੰਘ ਡੀਮਾਰਟੇ,, ਪਰਮਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ ਡੰਗ,,ਹਰਪ੍ਰੀਤ ਸਿੰਘ ਨੀਟਾ,ਅਵਤਾਰ ਸਿੰਘ ਮਿੱਡਾ, ਵਿਸ਼ੇਸ਼ ਤੌਰ ਤੇ ਹਾਜ਼