ਬੰਗਲਾਦੇਸ਼ ਚ ਦੋ ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ 13 ਲੋਕਾਂ ਦੀ ਮੌਤ

ਢਾਕਾ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬੰਗਲਾਦੇਸ਼ ਵਿਚ ਇਕ ਵੱਡਾ ਰੇਲ ਹਾਦਸਾ ਹੋਇਆ ਹੈ। ਬੰਗਲਾਦੇਸ਼ ‘ਚ ਸੋਮਵਾਰ ਨੂੰ ਦੋ ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਐਸ.ਐਸ.ਓ.ਸੀ ਅੰਮ੍ਰਿਤਸਰ ਵੱਲੋਂ 12 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਰੇਲ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਜਧਾਨੀ ਢਾਕਾ ਤੋਂ ਲਗਭਗ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਹੜਕੰਪ ਮਚ ਗਿਆ।  ਇਸ ਭਿਆਨਕ ਰੇਲ ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

You May Also Like