ਚੰਡ੍ਹੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਆਉਣਗੇ। 13 ਤੋਂ 15 ਸਤੰਬਰ ਤੱਕ ਦੇ ਦੌਰੇ ਦੌਰਾਨ ਉਹ ਕਈ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਉਹ ਅੰਮ੍ਰਿਤਸਰ ਵਿੱਚ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨਗੇ ਅਤੇ ਪੰਜਾਬ ਦੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ।
ਭਲਕੇ ਤਿੰਨ ਦਿਨਾਂ ਦੇ ਦੌਰੇ ‘ਤੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
