ਭਾਜਪਾ ਨੇ ਲੋਕ ਸਭਾ ਚੋਣਾਂ ਜਿੱਤਣ ਲਈ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ – ਡਿੰਪੀ ਚੌਹਾਨ,ਖੇਮਕਾ

ਅੰਮ੍ਰਿਤਸਰ, 22 ਮਾਰਚ (ਐੱਸ.ਪੀ.ਐਨ ਬਿਊਰੋ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਵਰਨਕਾਰ ਸੰਘ ਵਨ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ,ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਆਪ ਨੇਤਾ ਅਨੁਜ ਖੇਮਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਦੇਸ਼ ਦੇ ਕਰੋੜਾਂ ਲੋਕਾਂ ਦਾ ਸਮਰਥਨ ਹਾਸਲ ਹੈ। ! ਇਸ ਕਰਕੇ ਭਾਜਪਾ ਘਬਰਾ ਗਈ ਹੈ! ਲੋਕ ਸਭਾ ਚੋਣਾਂ ਜਿੱਤਣ ਲਈ ਭਾਜਪਾ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ! ਡਿੰਪੀ ਚੌਹਾਨ ਨੇ ਕਿਹਾ ਕਿ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਕੇਜਰੀਵਾਲ ਦੇ ਤੂਫਾਨ ਨੂੰ ਇਸ ਤਰ੍ਹਾਂ ਦੇਸ਼ ਭਰ ਵਿੱਚ ਨਹੀਂ ਰੋਕ ਸਕਦੀ! ਈ ਡੀ ਭਾਜਪਾ ਦੇ ਹੱਥਾਂ ‘ਚ ਖੇਡ ਰਹੀ ਹੈ, ਕੇਜਰੀਵਾਲ ਦੀ ਰਿਹਾਇਸ਼ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ! ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਲੋਕਤੰਤਰ ਦਾ ਕਤਲ ਹੈ।

ਡਿੰਪੀ ਚੌਹਾਨ ਨੇ ਕਿਹਾ ਕਿ ਭਾਜਪਾ ਦਾ 400 ਸੀਟਾਂ ਜਿੱਤਣ ਦਾ ਸੁਪਨਾ ਪੂਰਾ ਨਹੀਂ ਹੋ ਰਿਹਾ, ਇਸ ਲਈ ਉਹ ਹਮਲਾ ਕਰਕੇ ਵਿਰੋਧੀ ਧਿਰ ਨੂੰ ਦਬਾਉਣਾ ਅਤੇ ਡਰਾਉਣਾ ਚਾਹੁੰਦੀ ਹੈ। ਭਾਜਪਾ ਲੋਕਤੰਤਰੀ ਢੰਗ ਨਾਲ ਇਨ੍ਹਾਂ ਪਾਰਟੀਆਂ ਦਾ ਸਾਹਮਣਾ ਨਹੀਂ ਕਰ ਸਕਦੀ, ਇਸ ਲਈ ਅਜਿਹੇ ਨਾਜਾਇਜ਼ ਤਰੀਕੇ ਅਪਣਾਏ ਜਾ ਰਹੇ ਹਨ! ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਿਰੋਧੀ ਧਿਰ ਨੂੰ ਦਬਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।ਇਸ ਮੌਕੇ ਤੇ ਰਾਜ ਕੁਮਾਰ ਮਹਾਜਨ,ਪ੍ਰਦੀਪ ਸ਼ਰਮਾ,ਸੰਜੀਵ ਮੇਹਤਾ, ਸ਼ੁਸ਼ਾਤ ਨਨੂ, ਸਿੰਪੀ ਚੌਹਾਨ, ਤਜਿੰਦਰ ਸਿੰਘ, ਰਾਕੇਸ਼ ਖੰਨਾ, ਭਾਵੇਸ਼ ਖੰਨਾ, ਸ਼ੰਕਰ ਅਰੋੜਾ ਆਦਿ ਹਾਜ਼ਰ ਸਨ!ਉਹਨਾਂ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਸਖਤ ਨਿਖੇਧੀ ਕੀਤੀ!

You May Also Like