ਨਵੀ ਦਿੱਲੀ 19 ਜਨਵਰੀ (ਐੱਸ.ਪੀ.ਐਨ ਬਿਊਰੋ) – ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।
ਇਹ ਵੀ ਖਬਰ ਪੜੋ : ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋ ਕੇ ਸ੍ਰੀ ਸੰਧੂ ਨੇ ਭਾਰਤ-ਅਮਰੀਕਾ ਸਬੰਧਾਂ ’ਚ ਹੋਏ ਵਿਕਾਸ ਬਾਰੇ ਗੱਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ।