ਬਿਆਸ, 18 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਭਾਰਤ ਦੌਰੇ ਤੇ ਆਏ ਵਿਸ਼ਵ ਸ਼ਾਂਤੀ ਸੰਸਥਾ ਸੰਯੁਕਤ ਰਾਸ਼ਟਰ ਦੇ ਰਾਜਦੂਤ ਡਾ: ਪਰਵਿੰਦਰ ਸਿੰਘ ਅਤੇ ਡਾ. ਰਾਜੀਵ ਕੌਰ (ਪ੍ਰਧਾਨ) ਰਾਸ਼ਟਰੀ ਜਨ ਜਨ ਪਾਰਟੀ ਪੰਜਾਬ ਨਾਲ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ N.G.O ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਅਡੀਸ਼ਨਲ ਜਨਰਲ ਸੈਕਟਰੀ ਜਗਦੀਸ਼ ਸਿੰਘ ਨੰਬਰਦਾਰ ( ਦੋਲੋ ਨੰਗਲ) ਨੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਲਈ ਵਿਚਾਰ ਸਾਂਝੇ ਕੀਤੇ।
ਭਾਰਤ ਵਿੱਚ ਮਾਸੂਮ ਨਾਬਾਲਗ ਬੱਚੀਆਂ ਨਾਲ ਹੋ ਰਹੇ ਬਲਾਤਕਾਰਾਂ ਵਿਰੁੱਧ ਸੰਘਰਸ਼ ਕਰ ਰਹੇ ਸੰਸਥਾ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਸਲਾਂਘਾ ਕਰਦੇ ਹੋਏ ਡਾ. ਪਰਵਿੰਦਰ ਸਿੰਘ ਨੇ ਕਿਹਾ ਕੀ ਅਸੀਂ ਆਪਣੇ ਵਲੋਂ ਵੀ ਤੁਹਾਡੀ ਇਸ ਆਵਾਜ਼ ਨੂੰ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੱਕ ਪਹੁੰਚਾਵਾਂਗੇ। ਉਹਨਾਂ ਕਿਹਾ ਕਿ ਵਿਸ਼ਵ ਸ਼ਾਂਤੀ ਸੰਸਥਾ ਸੰਯੁਕਤ ਰਾਸ਼ਟਰ ਦਾ ਉਦੇਸ਼ ਹੀ ਸ਼ਾਂਤੀ ਕਾਇਮ ਕਰਨ ਅਤੇ ਇਨਸਾਫ ਦਿਵਾਉਣਾ ਹੈ। ਜਗਦੀਸ਼ ਸਿੰਘ ਚਾਹਲ ਨੇ ਡਾ. ਪਰਵਿੰਦਰ ਸਿੰਘ ਬਹੁਤ ਵਧੀਆ ਸੁਭਾਅ ਦੇ ਮਾਲਕ ਹਨ। ਸੰਸਥਾ ਦੇ ਪ੍ਰਧਾਨ ਵੱਲੋਂ ਆਏ ਹੋਏ ਮਹਿਮਾਨ ਡਾ. ਪਰਵਿੰਦਰ ਸਿੰਘ ਅਤੇ ਡਾ. ਰਾਜੀਵ ਕੌਰ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ੍ਹ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ।