ਅੰਮ੍ਰਿਤਸਰ, 20 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁੱਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ। ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਪੈਸੇ ਮੰਗਦਾ ਹੈ ਤਾਂ ਉਕਤ ਨੰਬਰਾਂ ਉਤੇ ਸੂਚਨਾ ਦਿਉ, ਤਾਂ ਜੋ ਭ੍ਰਿਸ਼ਟਾਚਾਰ ਰੂਪੀ ਕੋਹੜ ਨੂੰ ਸਮਾਜ ਵਿਚੋਂ ਕੱਢਿਆ ਜਾ ਸਕੇ।
ਇਹ ਵੀ ਖਬਰ ਪੜੋ : ਜੰਡਿਆਲਾ ਗੁਰੂ ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਨਾਮੀ ਗੈਂਗਸਟਰ ਕੀਤਾ ਢੇਰ
ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਲਗਾਏ ਗਏ ਇੰਨਾ ਬੈਨਰਾਂ ਅਤੇ ਹੋਰਡਿੰਗ ਨੂੰ ਤਰਜੀਹ ਅਧਾਰ ਉਤੇ ਦਫਤਰਾਂ ਦੇ ਬਾਹਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜਨਤਾ ਦੇ ਨਾਮ ਜਾਰੀ ਕੀਤੇ ਸੁਨੇਹ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਰਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਹੈ ਅਤੇ ਕਿਉਂ ਨਾ ਇਹ ਸ਼ੁਰੂਆਤ ਅੰਮ੍ਰਿਤਸਰ ਦੀ ਪਵਿਤਰ ਧਰਤੀ ਤੋਂ ਕੀਤੀ ਜਾਵੇ।

ਉਨਾਂ ਨੇ ਕਿਹਾ ਕਿ ਇਸ ਲਈ ਕੇਵਲ ਸਰਕਾਰ ਦੀ ਕੋਸ਼ਿਸ਼ ਦੀ ਹੀ ਕਾਫੀ ਨਹੀਂ, ਬਲਕਿ ਤੁਹਾਡੇ ਸਾਥ ਦੀ ਵੀ ਲੋੜ ਹੈ। ਸ੍ਰੀ ਥੋਰੀ ਨੇ ਕਿਹਾ ਕਿ ਤੁਸੀਂ ਆਪਣਾ ਕੰਮ ਛੇਤੀ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਪੈਸੇ ਦਾ ਲਾਲਚ ਨਾ ਦਿਉ ਅਤੇ ਜੇਕਰ ਕੋਈ ਕਰਮਚਾਰੀ ਤੁਹਾਡੇ ਕੰਮ ਕਰਵਾਉਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਵਿਜੀਲੈਂਸ ਦੀ ਹੈਲਪ ਲਾਈਨ ਨੰਬਰ 1800-1800-1000 ਜਾਂ ਡਿਪਟੀ ਕਮਿਸ਼ਨਰ ਦੇ ਦਫਤਰੀ ਵਟਸਐਪ ਨੰਬਰ 79738-67466 ਉਤੇ ਸੂਚਨਾ ਦਿਉ।