ਮਮਦੋਟ 2 ਸਤੰਬਰ (ਲਛਮਣ ਸਿੰਘ ਸੰਧੂ) – ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪਾਰਟੀ ਦੇ ਮਿਹਨਤੀ, ਜੂਝਾਰੂ, ਸਿਰੜੀ ਅਤੇ ਪੁਰਾਣੇ ਆਗੂ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਜ਼ਿਲ੍ਹਾ ਫਿਰੋਜ਼ਪੁਰ ਦਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਦੇ ਪ੍ਰਧਾਨ ਬਣਨ ਤੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਆਗੂਆਂ ਅਤੇ ਵਰਕਰਾਂ ਵੱਲੋਂ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਤਰ੍ਹਾਂ ਹੀ ਸਰਕਲ ਲੱਖੋ ਕਿ ਬਹਿਰਾਮ ਦੇ ਪ੍ਰਧਾਨ ਅਤੇ ਸੀਨੀਅਰ ਆਪ ਆਗੂ ਟੋਨਾ ਸਿੰਘ ਤੂਰ ਵੱਲੋਂ ਡਾਕਟਰ ਥਿੰਦ ਨੂੰ ਵਧਾਈਆਂ ਦਿੱਤੀਆਂ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਡਾਕਟਰ ਥਿੰਦ ਨੇ ਵੀ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਨਵੇਂ ਪੁਰਾਣੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਲਈ ਚੰਗੇ ਕੰਮ ਕਰਨ ਵਾਲੇ ਅਤੇ ਮਿਹਨਤੀ ਵਰਕਰਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਚੰਗੇ ਆਉਂਦੇ ਦਿੱਤੇ ਜਾਣਗੇ ਅਤੇ ਪਾਰਟੀ ਦੇ ਹਰ ਇੱਕ ਵਰਕਰ ਲਈ ਮੇਰੇ ਘਰ ਦੇ ਦਰਵਾਜ਼ੇ ਹਰ ਵਕਤ ਖੁੱਲ੍ਹੇ ਹਨ ਜਿੱਥੇ ਉਹ ਆਪਣਾ ਹਰ ਦੁੱਖ ਸੁੱਖ ਸਾਂਝਾ ਕਰ ਸਕਦੇ ਹਨ।
ਮਲਕੀਤ ਥਿੰਦ ਨੂੰ ਜ਼ਿਲ੍ਹਾ ਪ੍ਰਧਾਨ ਬਣਨ ਤੇ, ਆਪ ਆਗੂ ਅਤੇ ਸਰਕਲ ਪ੍ਰਧਾਨ ਟੋਨਾ ਸਿੰਘ ਤੂਰ ਨੇ ਦਿੱਤੀਆਂ ਵਧਾਈਆਂ
