ਮਾਸੂਮ ਬੱਚੀਆਂ ਨਾਲ ਹੋ ਰਹੇ ਬਲਾਤਕਾਰਾਂ ਨਾਲ ਸਬੰਧਤ ਡੀ.ਸੀ. ਅੰਮ੍ਰਿਤਸਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 1 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਭਾਰਤ ਅਤੇ ਪੰਜਾਬ ਵਿੱਚ ਮਾਸੂਮ ਨਾਬਾਲਗ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਹੋ ਰਹੇ ਬਲਾਤਕਾਰ ਦੇ ਮਾਮਲਿਆਂ ਨਾਲ ਸਬੰਧਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਹ ਵੀ ਖਬਰ ਪੜੋ : ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਲਿਸਟ

ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਸਕੂਲ ਵਿੱਚ ਬੱਚੀਆਂ ਨਾਲ ਅਧਿਆਪਕ ਵਲੋਂ ਕੀਤੀ ਅਸਲੀਲ ਛੇੜਛਾੜ ਅਤੇ ਮਜੀਠਾ ਬਾਈਪਾਸ ਨੇੜੇ ਇੱਕ ਪ੍ਰਾਈਵੇਟ ਸਕੂਲ ਵਿੱਚ 8 ਸਾਲ ਦੀ ਬੱਚੀ ਨਾਲ ਹੋਏ ਬਲਾਤਕਾਰ ਨੂੰ ਮੁੱਖ ਰੱਖਦਿਆਂ ਹੋਇਆ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਚੀਫ ਜਸਟਿਸ ਆਫ ਇੰਡੀਆ ਨੂੰ ਇਹ ਅਪੀਲ ਕੀਤੀ ਗਈ ਕਿ ਇਨ੍ਹਾਂ ਮਾਸੂਮ ਨਾਬਾਲਗ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਦਰਿੰਦਿਆਂ ਨੂੰ ਸਿਰਫ ਫਾਂਸੀ ਦਿੱਤੀ ਜਾਵੇ, ਚਾਹੇ ਉਹ ਕਿਸੇ ਵੀ ਉਮਰ ਦਾ ਅਪਰਾਧੀ ਕਿਉਂ ਨਾ ਹੋਵੇ।

ਇਸ ਮੌਕੇ ਸੰਸਥਾਂ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ,ਕਾਮਰੇਡ ਜਸਵੰਤ ਸਿੰਘ, ਕਾਬਲ ਸਿੰਘ ਚੇਤਨਪੁਰਾ, ਅਡੀਸ਼ਨਲ ਜਨਰਲ ਸੈਕਟਰੀ ਜਗਦੀਸ਼ ਸਿੰਘ ਨੰਬਰਦਾਰ, ਕਰਨਦੀਪ ਸਿੰਘ, ਅਸਿਸਟੈਂਟ ਜਨਰਲ ਸੈਕਟਰੀ ਸਰਬਜੀਤ ਸਿੰਘ ਹਾਜ਼ਰ ਸਨ।

You May Also Like