ਮੁਕਤਸਰ, 17 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਮੁਕਤਸਰ ‘ਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤੀ ਰਾਜਸਥਾਨ ਫੀਡਰ ਨਹਿਰ ‘ਚ ਛਾਲ ਮਾਰ ਦਿੱਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿੱਤਾ ਅਤੇ ਫਿਰ ਖੁਦ ਛਾਲ ਮਾਰ ਦਿੱਤੀ। ਸੂਚਨਾ ਮਿਲਦੇ ਥਾਣਾ ਸਦਰ ਮੁਕਤਸਰ ਤੋਂ ਪੁਲਿਸ ਮੌਕੇ ’ਤੇ ਪੁੱਜ ਚੁੱਕੀ ਹੈ। ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ਆਪ ਆਗੂ ਦੇ ਭਰਾ ਨੂੰ ਮਾਰੀ ਗੋਲੀ
ਜਾਣਕਾਰੀ ਮੁਤਾਬਕ ਜੈਰੂਪਰਾਮ (40) ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਆਪਣੇ ਬੱਚਿਆਂ ਸੁਰੇਸ਼ (11), ਦਲੀਪ (9) ਅਤੇ ਬੇਟੀ ਮਨੀਸ਼ਾ (5) ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ।
ਜਦਕਿ ਉਸਦੀ ਪਤਨੀ ਅਜੇ ਵੀ ਰਾਜਸਥਾਨ ਵਿੱਚ ਹੈ। ਸ਼ੁੱਕਰਵਾਰ ਸਵੇਰੇ ਚਾਰਾਂ ਨੇ ਸ਼ੱਕੀ ਹਾਲਾਤਾਂ ‘ਚ ਨਹਿਰ ‘ਚ ਛਾਲ ਮਾਰ ਦਿੱਤੀ। ਸਦਰ ਥਾਣਾ ਮੁਕਤਸਰ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।