ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਬਾਈਪਾਸ ’ਤੇ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਮੀਤ ਸਿੰਘ ਵਾਸੀ ਰੱਤੇਵਾਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਮੂਲੀ ਬਹਿਸ ਉਪਰੰਤ ਸਕਾਰਪੀਓ ਸਵਾਰ ਨੌਜਵਾਨ ਗੋਲੀ ਚਲਾ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਸਦਰ ਮੁਕਤਸਰ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦਾ ਕਾਨੂੰਨ ਅਫ਼ਸਰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ
ਇਹ ਘਟਨਾ ਸਨਾਇਕਰ ਰੈਸਟੋਰੈਂਟ ਕੋਲ ਦੇਰ ਰਾਤ ਕਰੀਬ 10 ਵਜੇ ਵਾਪਰੀ। ਥਾਣਾ ਸਦਰ ਮੁਕਤਸਰ ਸਾਹਿਬ ਦੀ ਪੁਲਿਸ ਦੇ ਥਾਣਾ ਮੁਖੀ ਮਲਕੀਤ ਸਿੰਘ ਨੇ ਦਸਿਆ ਕਿ ਦੇਰ ਰਾਤ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਦੋ ਧਿਰਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਵਿਚ ਇਕ ਗਰੁੱਪ ਵਲੋਂ ਗੋਲੀ ਚਲਾਏ ਜਾਣ ਕਾਰਨ ਸੁਮੀਤ ਸਿੰਘ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ ਸੀ। ਪੁਲਿਸ ਵਲੋਂ ਲਵਪ੍ਰੀਤ ਸਿੰਘ ਅਤੇ ਜੈਰੀਤ ਸਿੰਘ ਸਣੇ ਅਣਪਛਾਤੇ ਸਾਥੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ, ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਦਸਿਆ ਜਾ ਰਿਹਾ ਹੈ ਕਿ ਮੁਲਜ਼ਮ ਲਵਪ੍ਰੀਤ ਸਿੰਘ 10 ਸਾਲ ਬਾਅਦ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਹੈ।